‘ਆਪ’ ਸਰਕਾਰ ਵੱਲੋਂ ਜਨਤਾ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ-ਰਾਜਾ

author
0 minutes, 3 seconds Read

ਪੰਜਾਬ ਕੈਬਿਨਟ ਨੇ 14417 ਹੋਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੇ ਲਗਾਈ ਮੋਹਰ

ਮਲੇਰਕੋਟਲਾ, 24 ਫਰਵਰੀ (ਅਬੂ ਜ਼ੈਦ): ਪੰਜਾਬ ‘ਚ 2022 ਤੋਂ ਸੂਬੇ ਦੀ ਸੱਤਾ ਸੰਭਾਲਦੇ ਹੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਨੇ ਇੱਕ ਤੋਂ ਬਾਦ ਇੱਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ । ਭਾਵੇਂਕਿ ਵਿਰੋਧੀ ਧਿਰਾਂ ਆਪਣੀ ਆਦਤ ਮੁਤਾਬਿਕ ‘ਆਲੋਚਨਾ ਮੋਡ’ ਤੇ ਹੀ ਚੱਲ ਰਹੀਆਂ ਹਨ ਪਰੰਤੂ ਮੁੱਖ ਮੰਤਰੀ ਸ. ਮਾਨ ਲਗਾਤਾਰ ਆਪਣੇ ਸੂਬੇ ਦੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਦਿਆਂ ਵੱਡੇ ਇਤਿਹਾਸਕ ਫੈਸਲੇ ਲੈਂਦੇ ਹੋਏ ਆਪਣੇ ਮੰਤਵ ਦੀ ਪ੍ਰਾਪਤੀ ਵੱਲ ਵਧ ਰਹੇ ਹਨ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਸਾਕਿਬ ਅਲੀ ਖਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਲੇਰਕੋਟਲਾ ਨੇ ਹਲਕਾ ਅਮਰਗੜ੍ਹ ਦੇ ਵਰਕਰਾਂ ਅਤੇ ਆਗੂਆਂ ਨਾਲ ਵਿਸ਼ੇਸ਼ ਮਿਲਣੀ ਉਪਰੰਤ ਅਦਾਰਾ ਅਬੂ ਜ਼ੈਦ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਕੈਬਿਨਟ ਨੇ ਕਈ ਇਤਿਹਾਸਕ ਫੈਸਲੇ ਲਏ ਹਨ । ਕੈਬਿਨਟ ਵੱਲੋਂ ਪਿਛਲੇ ਡੇਢ ਦਹਾਕੇ ਤੋਂ ਵੱਧ ਸਮੇਂ ਤੋਂ ਵੱਖ-ਵੱਖ ਵਿਭਾਗਾਂ ‘ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਫੈਸਲੇ ਤੇ ਮੋਹਰ ਲਗਾਈ ਹੈ । ਉਨ੍ਹਾਂ ਕਿਹਾ ਕਿ ਅੱਠ ਹਜ਼ਾਰ ਦੇ ਕਰੀਬ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਪਹਿਲਾਂ ਹੀ ਸਰਕਾਰ ਪ੍ਰਕਿਰਿਆ ਆਰੰਭ ਕਰ ਚੁੱਕੀ ਹੈ । ਪੰਜਾਬ ਅੰਦਰ ਲੱਖਾਂ ਪਰੀਵਾਰਾਂ ਨੂੰ ਬਿਜਲੀ ਦੇ ਬਿਲ ਜ਼ੀਰੋ ਆ ਰਹੇ ਹਨ ਜਿਸ ਨਾਲ ਜਨਤਾ ਨੂੰ ਸਿੱਧੇ ਤੌਰ ਤੇ ਫਾਇਦਾ ਪਹੁੰਚ ਰਿਹਾ ਹੈ । ਇਸ ਮੌਕੇ ਸੀਨੀਅਰ ‘ਆਪ’ ਆਗੂ ਕੇਵਲ ਸਿੰਘ ਜਾਗੋਵਾਲ ਸਕੱਤਰ, ਚੌਧਰੀ ਮੁਹੰਮਦ ਨਿਸਾਰ, ਹਾਸ਼ਮ ਸੂਫੀ ਜਾਂਇੰਟ ਸਕੱਤਰ ਮੈਨਿਓਰਿਟੀ ਵਿੰਗ ਪੰਜਾਬ ਖਾਸ ਤੌਰ ਤੇ ਮੌਜੂਦ ਸਨ ।

Similar Posts

Leave a Reply

Your email address will not be published. Required fields are marked *