‘ਕੌਮੀ ਇਨਸਾਫ ਮੋਰਚੇ’ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ

author
0 minutes, 1 second Read

ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਲੱਖਾ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ/ਮਲੇਰਕੋਟਲਾ, 9 ਮਈ (‍ਿਬਉਰੋ): ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ ਤੋਂ ਚੰਡੀਗੜ੍ਹ-ਮੋਹਾਲੀ  ਦੀਆਂ ਬਰੂਹਾਂ ਤੇ ‘ਕੌਮੀ ਇਨਸਾਫ ਮੋਰਚੇ’ ਦੀਆਂ ਕੋਸ਼ਿਸ਼ਾਂ ਨੂੰ ਆਖਰ ਬੂਰ ਪੈਣਾ ਸ਼ੁਰੂ ਹੋ ਗਿਆ ਹੈ । ਅੱਜ ਬੇਅੰਤ ਸਿੰਘ ਕਤਲ ਕੇਸ ਦੇ ਮੁਲਜ਼ਮ ਮੋਰਚੇ ਵੱਲੋਂ ਰਿਹਾਈ ਲਈ ਮੰਗ ਕੀਤੇ ਜਾਣ ਵਾਲੇ 9 ਬੰਦੀ ਸਿੰਘਾਂ ਵਿੱਚੋਂ ਲਖਵਿੰਦਰ ਸਿੰਘ ਲੱਖਾ ਨੂੰ ਸਥਾਨਕ ਅਦਾਲਤ ਨੇ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ ਜਿਸ ਨਾਲ ਸਿੱਖ ਜਗਤ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ । ਦੁਨੀਆ ਭਰ ਵਿੱਚ ਵੱਸਦੇ ਸਿੱਖ ਭਾਈਚਾਰੇ ਦੇ ਲੋਕਾਂ ਦੀ ਇਸ ਖੁਸ਼ੀ ਦਾ ਦਾ ਸਿਹਰਾ ਬਾਪੂ ਸੂਰਤ ਸਿੰਘ ਖਾਲਸਾ,  ਕੌਮੀ ਇਨਸਾਫ ਮੋਰਚੇ ਦੇ ਪ੍ਰਬੰਧਕ ਜੱਥੇਦਾਰ ਹਵਾਰਾ ਦੇ ਬਾਪੂ ਗੁਰਚਰਨ ਸਿੰਘ, ਬਾਬਾ ਰਾਜਾ ਰਾਜ ਸਿੰਘ, ਮਨਮੋਹਨ ਸਿੰਘ, ਮੇਜਰ ਸਿੰਘ ਪੰਜਾਬੀ ਸਮੇਤ ਉਨ੍ਹਾਂ ਸਾਰੇ ਜਾਗਦੀ ਜ਼ਮੀਰ ਵਾਲਿਆਂ ਨੂੰ ਜਾਂਦਾ ਹੈ ਜਿਨ੍ਹਾਂ ਨੇ ਇਸ ਪੰਥਕ ਮੋਰਚੇ ਲਈ ਆਪਾ ਕੁਰਬਾਨ ਕੀਤਾ ਅਤੇ ਉਹ ਸਾਰੇ ਹੀ ਵਧਾਈ ਦੇ ਪਾਤਰ ਹਨ ।

ਲਖਵਿੰਦਰ ਸਿੰਘ ਲੱਖਾ ਦੇ ਵਕੀਲ ਜਸਪਾਲ ਸਿੰਘ ਮੱਝਪੁਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਭੈਣ ਸੁਖਵਿੰਦਰ ਕੌਰ ਦੀ ਤਰਫੋਂ ਆਪਣੀ ਰੈਗੂਲਰ ਜ਼ਮਾਨਤ ਸਬੰਧੀ ਅਰਜ਼ੀ ਦਾਇਰ ਕੀਤੀ ਸੀ । ਉਨ੍ਹਾਂ ਦੱਸਿਆ ਕਿ ਅੱਜ ਸੀ.ਜੇ.ਐਮ ਡਾ. ਅਮਰ ਇੰਦਰ ਸਿੰਘ ਸੰਧੂ ਦੀ ਅਦਾਲਤ ਨੇ ਉਨ੍ਹਾਂ ਨੂੰ 2 ਲੱਖ ਰੁਪਏ ਦੇ ਮੁਚੱਲਕੇ ਤੇ ਜ਼ਮਾਨਤ ਦੇ ਦਿੱਤੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਮਰ ਕੈਦ ਦੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਵਿਅਕਤੀਆਂ ਨੂੰ ਰੈਗੂਲਰ ਜ਼ਮਾਨਤ ‘ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ ਪਰ ਉਨ੍ਹਾਂ ਦੀ ਪੱਕੀ ਰਿਹਾਈ ਬਾਰੇ ਫੈਸਲਾ ਹੋਣਾ ਬਾਕੀ ਹੈ । ਉਨ੍ਹਾਂ ਦੱਸਿਆ ਕਿ ਮੌਜੂਦਾ ਮਾਮਲੇ ਵਿੱਚ ਜੇਲ੍ਹ ਸੁਪਰਡੈਂਟ ਅਤੇ ਗ੍ਰਹਿ ਸਕੱਤਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦੇ ਬਿਆਨ ਦਰਜ ਕਰਵਾਏ ਗਏ ਸਨ ਜਿਸ ਤੋਂ ਬਾਅਦ ਮਾਣਯੋਗ ਅਦਾਲਤ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ।

ਉਸਨੇ ਕਿਹਾ ਕਿ ਜਦੋਂ ਤੱਕ ਸਮਰੱਥ ਅਧਿਕਾਰੀਆਂ ਦੁਆਰਾ ਉਸਦੀ ਪੱਕੀ ਰਿਹਾਈ ਬਾਰੇ ਕੋਈ ਫੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਉਹ ਨਿਯਮਤ ਜ਼ਮਾਨਤ ‘ਤੇ ਰਹੇਗਾ।

Similar Posts

Leave a Reply

Your email address will not be published. Required fields are marked *