ਨਵੀਂ ਦਿੱਲੀ/ਮਲੇਰਕੋਟਲਾ, 05 ਜੂਨ (ਬਿਉਰੋ): ਕੇਂਦਰੀ ਸਿੱਖਿਆ ਵਿਭਾਗ ਨੇ ਦੇਸ਼ ਦੀਆਂ ਚੋਟੀ ਦੀਆਂ 10 ਯੂਨੀਵਰਸਿਟੀਆਂ ਦੀ ਸੂਚੀ ਜਾਰੀ ਕੀਤੀ ਹੈ । ਨੈਸ਼ਨਲ ਰਿਸਰਚ ਫਾਊਂਡੇਸ਼ਨ ਨੇ ਦੇਸ਼ ਦੀਆਂ ਯੂਨੀਵਰਸਿਟੀਆਂ ਦੀ ਗੁਣਵੱਤਾ, ਸਹੂਲਤਾਂ, ਖੋਜ ਆਦਿ ਦਾ ਮੁਲਾਂਕਣ ਕਰਨ ਤੋਂ ਬਾਅਦ ਦੇਸ਼ ਦੀਆਂ ਸਰਵੋਤਮ ਯੂਨੀਵਰਸਿਟੀਆਂ ਦੀ ਸੂਚੀ ਦਾ ਐਲਾਨ ਕੀਤਾ ਹੈ । 10 ਯੂਨੀਵਰਸਿਟੀਆਂ ਵਿੱਚੋਂ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਨੂੰ ਪਹਿਲਾ, ਬੰਗਲੌਰ, ਜਵਾਹਰ ਲਾਲ ਨਹਿਰੂ ਯੂਨੀਵਰਸਿਟੀ, ਨਵੀਂ ਦਿੱਲੀ ਨੂੰ ਦੂਜਾ, ਜਾਮੀਆ ਮਿਲੀਆ ਇਸਲਾਮੀਆ ਨੇ ਤੀਜਾ, ਜਾਧਵਪੁਰ ਯੂਨੀਵਰਸਿਟੀ, ਕੋਲਕਾਤਾ ਨੂੰ ਚੌਥਾ, ਬਨਾਰਸ ਹਿੰਦੂ ਯੂਨੀਵਰਸਿਟੀ, ਵਾਰਾਣਸੀ ਪੰਜਵਾਂ, ਮਨੀਪਾਲ ਅਕੈਡਮੀ ਆਫ ਹਾਇਰ ਐਜੂਕੇਸ਼ਨ, ਮਨੀਪਾਲ 6ਵਾਂ, ਅੰਮ੍ਰਿਤਾ ਵਿਸ਼ਵ ਵਿਦਿਆਪੀਠ, ਕੋਇੰਬਟੂਰ 7ਵਾਂ, ਵੇਲੋਰ ਇੰਸਟੀਚਿਊਟ ਆਫ ਟੈਕਨਾਲੋਜੀ, ਵੇਲੋਰ 8ਵਾਂ, ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ 9ਵਾਂ ਅਤੇ ਹੈਦਰਾਬਾਦ ਸੈਂਟਰਲ ਯੂਨੀਵਰਸਿਟੀ ਨੇ 10ਵਾਂ ਸਥਾਨ ਹਾਸਲ ਕੀਤਾ ਹੈ ।
