‘ਦ ਟਾਊਨ ਸਕੂਲ’ ਦੀ ਚੜ੍ਹਤ ਬਰਕਰਾਰ, ਨਤੀਜਾ 100 ਫੀਸਦੀ ਰਿਹਾ

author
0 minutes, 0 seconds Read

ਮੈਰੀਟੋਰੀਅਸ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

ਦਸਵੀਂ ਕਲਾਸ ਦੀ ਹਮਨਾ ਸ਼ੇਖ ਨੇ 95.8% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ

ਮਲੇਰਕੋਟਲਾ, 31 ਮਈ (ਅਬੂ ਜ਼ੈਦ): ਸੀ.ਬੀ.ਐਸ.ਈ. ਵੱਲੋਂ ਦਸਵੀਂ ਕਲਾਸ ਦਾ ਨਤੀਜਾ ਘੋਸ਼ਿਤ ਹੋਣ ਉਪਰੰਤ ਦ ਟਾਊਨ ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਵਿਸ਼ੇਸ਼ ਉਪਲਬਧੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਸਮਾਗਮ ਕੀਤਾ ਗਿਆ । ਜਿਸ ਦੇ ਮੁੱਖ ਮਹਿਮਾਨ ਹਾਜੀ ਮੁਹੰਮਦ ਉਵੈਸ, ਚੇਅਰਮੈਨ ਪੰਜਾਬ ਵਕਫ ਬੋਰਡ ਨੇ ਪੋਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਸਖਤ ਮੇਹਨਤ ਅਤੇ ਉਹਨਾਂ ਦੇ ਅਧਿਆਪਕਾਂ ਦੇ ਮਾਰਗ ਦਰਸ਼ਨ ਦਾ ਨਤੀਜਾ ਹੈ । ਉਹਨਾਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਨੂੰ ਨਵੀਂ ਸ਼ੁਰੂਆਤ ਅਤੇ ਨਵੀਆਂ ਸੰਭਾਵਨਾਵਾਂ ਨਾਲ ਅੱਗੇ ਵਧਣ ਦਾ ਅਵਸਰ ਦਿੰਦਾ ਹੈ ਅਤੇ ਇਸ ਨਤੀਜੇ ਨੂੰ ਅੱਗੇ ਵਧਣ ਅਤੇ ਆਪਣਾ ਟੀਚਾ ਪ੍ਰਾਪਤ ਕਰਨ ਲਈ ਇੱਕ ਪ੍ਰੇਰਣਾ ਦੇ ਰੂਪ ਵਿੱਚ ਦੇਖਿਆ ਜਾਣਾ ਚਾਹੀਦਾ ਹੈ । ਸਕੂਲ ਦੇ ਪ੍ਰਿੰਸੀਪਲ ਮੁਜਾਹਿਦ ਅਲੀ ਨੇ ਇਸ ਮੌਕੇ ਦੱਸਿਆ ਕਿ ਦਸਵੀਂ ਕਲਾਸ ਦੀ ਹਮਨਾ ਸ਼ੇਖ ਨੇ 95.8% ਅੰਕ ਪ੍ਰਾਪਤ ਕਰਕੇ ਪਹਿਲਾ, ਅਰਹਮ ਅਖਤਰ ਨੇ 95.6% ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਆਇਸ਼ਾ ਜਾਵੇਦ ਨੇ 95.4% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ । ਇਸ ਤੋਂ ਇਲਾਵਾ 90% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਪਰਨਵੀ ਅਲੀ, ਅਲੀਨਾ, ਅਬਦੁਲ ਤੌਹੀਦ, ਖੁਸ਼ਮੀਨ ਕੌਰ ਗਿੱਲ, ਫਰਹਾਨ ਅਲੀ, ਮੁਹੰਮਦ ਸ਼ੁਐਬ, ਤਨਵੀਰ ਸਿੰਘ, ਮਾਰੀਆ ਅਤੇ ਰਿਹਾਨ ਨੂੰ ਵੀ ਸਨਮਾਨ ਚਿੰਨ੍ਹ ਦੇ ਕੇ ਨਵਾਜ਼ਿਆ ਗਿਆ । ਉਹਨਾਂ ਅੱਗੇ ਦੱਸਿਆ ਕਿ 24 ਵਿਦਿਆਰਥੀਆਂ ਨੇ 85% ਤੋਂ ਵੱਧ ਅੰਕ ਹਾਸਲ ਕੀਤੇ ਹਨ ਅਤੇ ਦਸਵੀਂ ਕਲਾਸ ਦਾ ਨਤੀਜਾ 100% ਰਿਹਾ । ਇਸ ਮੌਕੇ ਸਪੋਰਟਸ ਕੋਆਰਡੀਨੇਟਰ ਮੁਹੰਮਦ ਰਫੀਕ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇਸ ਸ਼ਾਨਦਾਰ ਨਤੀਜੇ ਦੀ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਅਕਾਦਮਿਕ ਪ੍ਰਾਪਤੀਆਂ ਦੇ ਨਾਲ-ਨਾਲ ਇਸ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਵੀ ਸਟੇਟ, ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ ‘ਤੇ ਸ਼ਾਨਾਮੱਤੀ ਪ੍ਰਾਪਤੀਆਂ ਕੀਤੀਆਂ ਹਨ ਅਤੇ ਜਲਦ ਹੀ ਇੱਕ ਵਿਸ਼ੇਸ਼ ਸਮਾਗਮ ਕਰਕੇ ਇਹਨਾਂ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ ।

ਫੋਟੋ ਕੈਪਸ਼ਨ: ਟਾਊਨ ਸਕੂਲ ਮਲੇਰਕੋਟਲਾ ਦੇ ਮੈਰੀਟੋਰੀਅਸ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇਣ ਮੌਕੇ ਮੁੱਖ ਮਹਿਮਾਨ ਸ੍ਰੀ ਮੁਹੰਮਦ ਉਵੈਸ ਚੇਅਰਮੈਨ ਪੰਜਾਬ ਵਕਫ ਬੋਰਡ, ਪ੍ਰਿੰਸੀਪਲ ਮੁਜਾਹਿਦ ਅਲੀ ਅਤੇ ਹੋਰ ।

Similar Posts

Leave a Reply

Your email address will not be published. Required fields are marked *