ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗ੍ਰਿਫਤਾਰ

author
0 minutes, 1 second Read

ਇੱਕ ਦੀ ਮੌਤ, ਪਾਕਿ ਫੌਜ ਦੇ ਮੁੱਖ ਦਫਤਰ ‘ਤੇ ਹਮਲਾ; ਇੰਟਰਨੈੱਟ ਬੰਦ

ਇਸਲਾਮਾਬਾਦ/ਮਲੇਰਕੋਟਲਾ, 09 ਮਈ (ਬਿਉਰੋ): ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਵਿੱਚ ਅਦਾਲਤ ਵਿੱਚ ਪੇਸ਼ੀ ਦੌਰਾਨ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਪੂਰੇ ਪਾਕਿਸਤਾਨ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ।

ਪਾਕਿਸਤਾਨੀ ਅਖਬਾਰ ‘ਡਾਨ’ ਦੇ ਹਵਾਲੇ ਨਾਲ ਲਾਹੌਰ ਤੋਂ ਇਸਲਾਮਾਬਾਦ ਦੀ ਯਾਤਰਾ ਕਰਨ ਵਾਲੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਮੁਖੀ ਨੂੰ ਰੇਂਜਰਾਂ ਨੇ ਸ਼ੀਸ਼ੇ ਦੀ ਖਿੜਕੀ ਤੋੜ ਕੇ ਵਕੀਲਾਂ ਅਤੇ ਖਾਨ ਦੇ ਸੁਰੱਖਿਆ ਸਟਾਫ ਦੀ ਕੁੱਟਮਾਰ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ । ਪੀਟੀਆਈ ਚੇਅਰਮੈਨ ਦੀ ਗ੍ਰਿਫ਼ਤਾਰੀ ਦਾ ਕਾਰਣ ਖ਼ੁਫ਼ੀਆ ਏਜੰਸੀ ਆਈਐਸਆਈ ਦੇ ਸੀਨੀਅਰ ਅਧਿਕਾਰੀ ਖ਼ਿਲਾਫ਼ ਲਗਾਏ ਦੋਸ਼ ਮੰਨੇ ਜਾ ਰਹੇ ਹਨ ।

ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਫੌਜ ਵਿਚਕਾਰ ਝੜਪਾਂ ਵਿੱਚ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ, ਉੱਥੇ ਹੋਰ ਪੰਜ ਲੋਕ ਜ਼ਖਮੀ ਹੋ ਗਏ, ਜਦੋਂ ਕਿ ਕਰਾਚੀ, ਪੇਸ਼ਾਵਰ, ਰਾਵਲਪਿੰਡੀ ਅਤੇ ਲਾਹੌਰ ਵਿੱਚ ਇਸੇ ਤਰ੍ਹਾਂ ਦੀ ਹਿੰਸਾ ਦੌਰਾਨ ਲਗਭਗ 15 ਦੇ ਜ਼ਖਮੀ ਹੋਣ ਦੀ ਖਬਰ ਹੈ। ਪੁਲਿਸ ਨੇ ਪ੍ਰਦਰਸ਼ਨਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ।

Similar Posts

Leave a Reply

Your email address will not be published. Required fields are marked *