ਮਾਤਾ ਬਲਵਿੰਦਰ ਕੌਰ ਨੇ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ
ਮਲੇਰਕੋਟਲਾ/ਅੰਮ੍ਰਿਤਸਰ, 25 ਫਰਵਰੀ (ਬਿਉਰੋ): ਡਿਬਰੂਗੜ੍ਹ ਜੇਲ੍ਹ ਵਿੱਚ ਐਨ.ਐਸ.ਏ. ਅਧੀਨ ਨਜ਼ਰਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਅਤੇ ਉਹਨਾਂ ਦੀਆਂ ਬੈਰਕਾਂ ਅਤੇ ਬਾਥਰੂਮਾਂ ਵਿੱਚ ਖੁਫੀਆ ਕੈਮਰੇ ਲਗਾਉਣ ਦੇ ਰੋਸ ਵਜੋਂ ਭੁੱਖ ਹੜਤਾਲ ਉੱਤੇ ਬੈਠੇ ਹੋਏ ਹਨ । ਉਹਨਾਂ ਦੀ ਇਸ ਮੰਗ ਸਮਰਥਨ ਦੇਣ ਲਈ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਮਾਤਾ ਬੀਬੀ ਬਲਵਿੰਦਰ ਕੌਰ ਅਤੇ ਸਿੱਖ ਜਥੇਬੰਦੀਆਂ ਦੇ ਆਗੂ ਇਕੱਠੇ ਹੋ ਕੇ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਹੈਰੀਟੇਜ ਸਟਰੀਟ ਵਿੱਚ ਸਾਰਾਗੜ੍ਹੀ ਸਰਾਏ ਨੇੜੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਕਰਕੇ ਪੱਕਾ ਧਰਨਾ ਲਗਾਇਆ ਹੋਇਆ ਹੈ । ਇਸ ਮੌਕੇ ਉਨ੍ਹਾਂ ਨਾਲ ਤਰਸੇਮ ਸਿੰਘ, ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਗੁਰਚਰਨ ਸਿੰਘ ਗਰੇਵਾਲ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਲੱਖਾ ਸਿਧਾਣਾ, ਕੰਵਰ ਚੜ੍ਹਤ ਸਿੰਘ ਫੈਡਰੇਸ਼ਨ ਪ੍ਰਧਾਨ, ਬਲਵੰਤ ਸਿੰਘ ਗੋਪਾਲਾ, ਉਪਕਾਰ ਸਿੰਘ ਸੰਧੂ ਅਤੇ ਹਰਪਾਲ ਸਿੰਘ ਬਲੇਰ ਵੀ ਉਨ੍ਹਾਂ ਨਾਲ ਸਨ। ਇਕੱਠ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਇੱਕ ਹੋਰ ਸਿੱਖ ਨੌਜਵਾਨ ਦੇ ਪਰਿਵਾਰਕ ਮੈਂਬਰ ਸ਼ਾਮਲ ਹਨ ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਬੀ ਬਲਵਿੰਦਰ ਕੌਰ ਨੇ ਕਿਹਾ ਕਿ ਸਿੱਖਾਂ ਨੂੰ ਸਰਕਾਰ ਤੋਂ ਇਨਸਾਫ਼ ਮਿਲਣ ਦੀ ਕੋਈ ਉਮੀਦ ਨਹੀਂ ਹੈ। ਹੁਣ ਸਾਨੂੰ ਸਰਕਾਰ ‘ਤੇ ਭਰੋਸਾ ਨਹੀਂ ਰਿਹਾ। ਜੇਕਰ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਹੁਣ ਹਰਕਤ ਵਿੱਚ ਆ ਗਿਆ ਹੈ ਜਦੋਂਕਿ ਡਿਬਰੂਗੜ੍ਹ ਦੇ ਹਾਲਾਤ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਨੌਜਵਾਨਾਂ ਬਾਰੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਉਣ ਲਈ ਕਈ ਵਾਰ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੇ ਕੋਈ ਦਿਲਚਸਪੀ ਅਤੇ ਗੰਭੀਰਤਾ ਨਹੀਂ ਦਿਖਾਈ। ਅੱਜ ਭੁੱਖ ਹੜਤਾਲ ‘ਤੇ ਬੈਠਣ ਦੇ ਫੈਸਲੇ ਕਾਰਨ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਝਗੜਾ ਹੋਣ ਦੀਆਂ ਅਫਵਾਹਾਂ ਫੈਲ ਗਈਆਂ। ਪਰ ਅਸੀਂ ਕਿਹਾ ਕਿ ਪੰਜਾਬ ਸਰਕਾਰ ਐਲਾਨ ਕਰੇ ਕਿ ਸਾਡੇ ਕੋਲ ਪੰਜਾਬ ਦੀ ਜਵਾਨੀ ਹੈ ਅਤੇ ਅਸੀਂ ਪੰਜਾਬ ਲਿਆਉਣਾ ਹੈ।
ਉਸ ਨੇ ਕਿਹਾ ਕਿ ਐਨਐਸਏ ਪਹਿਲਾਂ ਵੀ ਰਿਹਾ ਹੈ, ਪਰ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਰੱਖਿਆ ਗਿਆ ਸੀ, ਪਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਉਨ੍ਹਾਂ ਦਾ ਮਨੋਬਲ ਡੇਗਣ ਲਈ ਹਜ਼ਾਰਾਂ ਮੀਲ ਦੂਰ ਸੁੱਟ ਦਿੱਤਾ ਗਿਆ ਅਤੇ ਦਹਿਸ਼ਤਗਰਦ ਮਾਹੌਲ ਬਣਾਉਣ ਲਈ ਦਿੱਲੀ ਦੀ ਸਿੱਧੀ ਨਿਗਰਾਨੀ ਹੇਠ ਰੱਖਿਆ ਗਿਆ। ਪਰ ਕਲਗੀਧਰ ਪਾਤਸ਼ਾਹ ਦੀ ਕਿਰਪਾ ਨਾਲ ਉਹਨਾਂ ਸਿੰਘਾਂ ਨੇ ਉਥੇ ਤਾਇਨਾਤ ਸੈਂਕੜੇ ਫੌਜਾਂ ਅੱਗੇ ਸਿਰ ਨਹੀਂ ਝੁਕਾਇਆ। ਉਨ੍ਹਾਂ ਦੇ ਬਾਥਰੂਮ ਜਾਣ ਤੱਕ ਕੈਮਰਿਆਂ ਨਾਲ ਨਜ਼ਰ ਰੱਖੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਗ੍ਰਿਫ਼ਤਾਰ ਕੀਤੇ ਸਿੰਘਾਂ ਨੂੰ ਪੰਜਾਬ ਵਿੱਚ ਤਬਦੀਲ ਕਰਕੇ ਖਾਣਾ-ਪਾਣੀ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਸਾਡੇ ਸਾਰੇ ਪਰਿਵਾਰ ਰੋਜ਼ਾਨਾ ਭੁੱਖ ਹੜਤਾਲ ‘ਤੇ ਬੈਠਣਗੇ। ਸਾਨੂੰ ਮੌਤ ਦਾ ਕੋਈ ਡਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਨੇ ਫੈਸਲਾ ਕੀਤਾ ਹੈ ਕਿ ਭਾਵੇਂ ਉਹ ਭੁੱਖ ਹੜਤਾਲ ਦੌਰਾਨ ਮਰ ਵੀ ਜਾਣ ਪਰ ਉਨ੍ਹਾਂ ਦੇ ਮੂੰਹ ਵਿੱਚ ਅਸਾਮ ਦਾ ਪਾਣੀ ਨਹੀਂ ਪਾਇਆ ਜਾਵੇਗਾ। ਇਸ ਲਈ ਸੰਗਤਾਂ ਤਕੜੇ ਹੋ ਕੇ ਜਿਥੇ ਗ੍ਰਿਫਤਾਰ ਸਿੰਘਾਂ ਦੇ ਪਰਿਵਾਰਾਂ ਨੇ ਵੱਡੀ ਗਿਣਤੀ ਵਿਚ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਉਥੇ ਪੁੱਜਣ ਤਾਂ ਜੋ ਸੰਘਰਸ਼ ਨੂੰ ਹੋਰ ਤਿੱਖਾ ਕਰ ਸਕੀਏ।



