ਮਾਲੀ ਨੂੰ ਗ੍ਰਿਫਤਾਰ ਕਰਕੇ ਸਰਕਾਰ ਨੇ “ਵਿਚਾਰ ਪ੍ਰਗਟਾਉਣ ਦੀ ਅਜ਼ਾਦੀ” ਦਾ ਘਾਣ ਕੀਤਾ-ਮੁਹੰਮਦ ਜਮੀਲ ਐਡਵੋਕੇਟ

author
0 minutes, 2 seconds Read

ਮਲੇਰਕੋਟਲਾ, 19 ਸਤੰਬਰ (ਅਬੂ ਜ਼ੈਦ): ਪਿਛਲੇ ਦੋ ਸਾਲ ਤੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਕਾਰ ਦੀ ਹਰ ਨਾਕਾਮੀ ਉੱਤੇ ਤੱਥਾਂ ਦੇ ਅਧਾਰ ‘ਤੇ ਆਲੋਚਨਾ ਕਰਨ ਵਾਲੇ ਪ੍ਰਸਿੱਧ ਬੁੱਧੀਜੀਵੀ ਅਤੇ ਪੱਤਰਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ । ਪੁਲਸ ਵੱਲੋਂ ਮਾਲੀ ਨੂੰ ਗ੍ਰਿਫਤਾਰ ਕਰਨ ਤੋਂ ਬਾਦ ਪੰਜਾਬ ਦੇ ਸਿਆਸੀ ਗਲਿਆਰਿਆਂ ‘ਚ ਨਵੀਂ ਚਰਚਾ ਛਿੜ ਗਈ ਹੈ । ਸਰਕਾਰ ਦੀਆਂ ਨਾਕਾਮੀਆਂ ਦੀ ਆਲੋਚਨਾ ਕਰਨ ‘ਤੇ ਮੀਡੀਆ, ਪੱਤਰਕਾਰਾਂ, ਬੁੱਧੀਜੀਵੀਆਂ ਦੀ ਆਵਾਜ਼ ਨੂੰ ਇਸ ਤਰ੍ਹਾਂ ਕੁਚਲਣ ਨਾਲ ਸੂਬੇ ਦੇ ਲੋਕਾਂ ਵਿੱਚ ਬੇਚੈਨੀ ਵਧ ਗਈ ਹੈ ਕਿ ਆਖਰ ਸਰਕਾਰ ਆਪਣੇ ਬਿਲਕੁਲ ਗਿਰਾਵਟ ਦੇ ਨਿਚਲੇ ਪੱਧਰ ‘ਤੇ ਆ ਗਈ ਹੈ । ਇਸ ਤਰ੍ਹਾਂ ਸਰਕਾਰ ਪੁਲਸ ਦਾ ਦੁਰਉਪਯੋਗ ਕਰ ਰਹੀ ਹੈ । ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਲੱਖਾ ਸਿਧਾਨਾ, ਭਾਨਾ ਸਿੱਧੂ ਦੇ ਮਾਮਲੇ ਵਿੱਚ ਵੀ ਵਾਪਰ ਚੁੱਕਾ ਹੈ ਜੋ ਕਿ ਵਿਚਾਰ ਪ੍ਰਗਟਾਉਣ ਦੀ ਅਜ਼ਾਦੀ ਦਾ ਘਾਣ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੁਹੰਮਦ ਜਮੀਲ ਐਡਵੋਕੇਟ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ ।

ਉਹਨਾਂ ਦੱਸਿਆ ਕਿ ਮਾਲੀ ਖਿਲਾਫ ਏਅਰੋ ਸਿਟੀ ਦੇ ਅਮਿਤ ਜੈਨ ਦੀ ਸ਼ਿਕਾਇਤ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਸੀ । ਮਾਲੀ ‘ਤੇ ਧਾਰਾ 196 (ਧਰਮ, ਨਸਲ, ਜਨਮ ਸਥਾਨ, ਨਿਵਾਸ ਦੇ ਆਧਾਰ ‘ਤੇ ਵੱਖ-ਵੱਖ ਸਮੂਹਾਂ ਵਿਚਕਾਰ ਦੁਸ਼ਮਣੀ ਨੂੰ ਵਧਾਵਾ ਦੇਣਾ) ਅਤੇ 299 (ਜਾਣਬੁੱਝ ਕੇ ਅਤੇ ਖਤਰਨਾਕ ਕੰਮ, ਕਿਸੇ ਵੀ ਵਰਗ ਦੇ ਧਰਮ ਜਾਂ ਧਾਰਮਿਕ ਵਿਸ਼ਵਾਸਾਂ ਦਾ ਅਪਮਾਨ ਕਰਕੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਇਰਾਦੇ ਨਾਲ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਜੈਨ ਨੇ ਮਾਲੀ ‘ਤੇ ਉਨ੍ਹਾਂ ਦੇ ਧਾਰਮਿਕ ਵਿਸ਼ਵਾਸਾਂ ਦੇ ਵਿਰੁੱਧ ਬੋਲ ਕੇ ਹਿੰਦੂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਸੀ ।

ਐਡਵੋਕੇਟ ਮੁਹੰਮਦ ਜਮੀਲ ਨੇ ਪ੍ਰੈਸ ਦੇ ਮਾਧਿਅਮ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਤੱਥਾਂ ਦੇ ਅਧਾਰ ‘ਤੇ ਆਲੋਚਨਾ ਕਰਨਾ ਅਤੇ ਸਹਿਣਾ ਮਜ਼ਬੂਤ ਲੋਕਤੰਤਰ ਦਾ ਅਧਾਰ ਹੈ ਜਿਸ ਦੀ ਵਰਤੋਂ ਪੰਜਾਬ ਨੇ ਭਗਵੰਤ ਮਾਨ ਤੋਂ ਹੀ ਸਿੱਖੀ ਹੈ, ਸੋ ਆਪਣੀ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਨਾਜਾਇਜ਼ ਪਰਚੇ ਪਾਉਣ ਤੋਂ ਗੁਰੇਜ ਕੀਤਾ ਜਾਵੇ ਅਤੇ ਮਾਲੀ ਉੱਤੇ ਪਾਇਆ ਪਰਚਾ ਰੱਦ ਕੀਤਾ ਜਾਵੇ ਅਤੇ ਬਾਕੀ ਬਚੇ 2 ਸਾਲ ਕੁਝ ਉਸਾਰੂ ਕੰਮ ਕਰਕੇ ਲੋਕਾਂ ਦਾ ਦਿਲ ਜਿੱਤਿਆ ਜਾਵੇ ।

Similar Posts

Leave a Reply

Your email address will not be published. Required fields are marked *