ਅੰਮ੍ਰਿਤਸਰ/ਮਲੇਰਕੋਟਲਾ, 9 ਮਾਰਚ (ਅਬੂ ਜ਼ੈਦ ਬਿਉਰੋ): ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇੱਕ ਦਿਨਾਂ ਦੌਰੇ ‘ਤੇ ਅੰਮ੍ਰਿਤਸਰ ਪਹੁੰਚ ਗਏ ਹਨ। ਹਵਾਈ ਅੱਡੇ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ । ਰਾਸ਼ਟਰਪਤੀ ਇੱਕ ਦਿਨ ਅੰਮ੍ਰਿਤਸਰ ਵਿੱਚ ਰਹਿਣਗੇ । ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੁਰਮੂ ਦੀ ਇਹ ਪਹਿਲੀ ਅੰਮ੍ਰਿਤਸਰ ਫੇਰੀ ਹੈ । ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਮੱਥਾ ਟੇਕਣ ਤੋਂ ਇਲਾਵਾ ਜਲਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮਤੀਰਥ ਵਿਖੇ ਵੀ ਮੱਥਾ ਟੇਕਣਗੇ।
