ਨਵੀਂ ਦਿੱਲੀ/ਮਲੇਰਕੋਟਲਾ, 29 ਮਈ (ਬਿਉਰੋ): ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਜੇਐਨਯੂ ਵਿਦਿਆਰਥੀ ਆਗੂ ਸ਼ਰਜੀਲ ਇਮਾਮ ਨੂੰ 2020 ਦੇ ਦਿੱਲੀ ਦੰਗਿਆਂ ਦੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ । ਸ਼ਰਜੀਲ ਇਮਾਮ, ਹਾਲਾਂਕਿ, ਜੇਲ੍ਹ ਵਿੱਚ ਹੀ ਰਹੇਗਾ ਕਿਉਂਕਿ ਉਹ 2020 ਦੇ ਦਿੱਲੀ ਦੰਗਿਆਂ ਦੇ ਸਬੰਧ ਵਿੱਚ ਵੱਡੇ ਸਾਜ਼ਿਸ਼ ਕੇਸ ਵਿੱਚ ਵੀ ਦੋਸ਼ੀ ਹੈ । ਜਿਸ ਵਿੱਚ ਦੇਸ਼ਧ੍ਰੋਹ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਦੇ ਦੋਸ਼ ਸ਼ਾਮਲ ਹਨ । ਇਹ ਜ਼ਮਾਨਤ ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਮਨੋਜ ਜੈਨ ਦੇ ਬੈਂਚ ਨੇ ਦਿੱਤੀ ਹੈ ।
ਜ਼ਿਕਰਯੋਗ ਹੈ ਕਿ ਸ਼ਰਜੀਲ ਇਮਾਮ ਨੂੰ ਦਿੱਲੀ ਦੰਗਿਆਂ ਦੌਰਾਨ ਦਿੱਲੀ ਦੇ ਜਾਮੀਆ ਖੇਤਰ ਅਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿਚ ਕਥਿਤ ਤੌਰ ‘ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ਵਿਚ ਦੇਸ਼ ਧ੍ਰੋਹ ਅਤੇ ਯੂਏਪੀਏ ਕੇਸ ਵਿਚ ਗ੍ਰਿਫਤਾਰ ਕੀਤਾ ਗਿਆ ਸੀ ।



