ਮਲੇਰਕੋਟਲਾ, 19 ਫਰਵਰੀ (ਅਬੂ ਜ਼ੈਦ): 1993 ਦੇ ਪੀਪੀਐਸ ਅਧਿਕਾਰੀ ਭੁਪਿੰਦਰ ਸਿੰਘ ਸਿੱਧੂ ਨੇ ਐਸ.ਐਸ.ਪੀ. ਮਲੇਰਕੋਟਲਾ ਦਾ ਅਹੁੱਦਾ ਸੰਭਾਲ ਲਿਆ ਹੈ । ਇਸ ਤੋਂ ਪਹਿਲਾਂ ਸ੍ਰੀ ਸਿੱਧੂ ਲੁਧਿਆਣਾ, ਜਲੰਧਰ, ਫਿਰੋਜ਼ਪੁਰ ਵਿਖੇ ਯਾਦਗਾਰੀ ਸੇਵਾਵਾਂ ਨਿਭਾ ਚੁੱਕੇ ਹਨ । ਹੁਣ ਉਹ ਫਾਜ਼ਿਲਕਾ ਤੋਂ ਤਬਾਦਲਾ ਹੋ ਕੇ ਮਲੇਰਕੋਟਲਾ ਆਏ ਹਨ । ਪ੍ਰੈਸ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ, ਦਫਤਰ ਵਿਖੇ ਹਰ ਵਿਅਕਤੀ ਨੂੰ ਮਾਣ ਸਨਮਾਨ ਦਿੱਤਾ ਜਾਵੇਗਾ, ਸਾਰੇ ਕੰਮ ਨਿਰਪੱਖ ਅਤੇ ਪਾਰਦਰਸ਼ੀ ਹੋਣਗੇ। ਉਨਾਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖਤੀ ਕਰਨ ਦੀ ਗੱਲ ਕਰਦਿਆਂ ਜਨਤਾ ਨੂੰ ਅਪੀਲ ਕੀਤੀ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਪਬਲਿਕ ਨੂੰ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣਾ ਹੋਵੇਗਾ ।



