ਹੜ੍ਹ ਪੀੜਤਾਂ ਲਈ ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ ਦਾ ਉਪਰਾਲਾ ਸ਼ਲਾਘਾਯੋਗ

author
0 minutes, 0 seconds Read

ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਮਾਲੇਰਕੋਟਲਾ, 17 ਸਤੰਬਰ (ਬਿਉਰੋ): ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜਿਥੇ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ ਉਥੇ ਹੀ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੀ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਅੱਗੇ ਆਈਆਂ ਹਨ । ਇਸੇ ਲੜੀ ਤਹਿਤ ਡੀ.ਸੀ. ਦਫਤਰ ਇੰਪਲਾਇਜ਼ ਯੂਨੀਅਨ ਮਾਲੇਰਕੋਟਲਾ ਦੇ ਸਟਾਫ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਇਕੱਠੇ ਕੀਤੇ ਪੰਜਾਹ ਹਜ਼ਾਰ ਰੁਪਏ ਦੇ 100 ਗੱਦੇ ਅਤੇ ਕੰਬਲ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਭੇਜੇ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ. ਦਫਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਦੇ ਪ੍ਰਧਾਨ ਸ਼ਰਨਵੀਰ ਸਿੰਘ ਨੇ ਦੱਸਿਆ ਕਿ ਡੀ.ਸੀ. ਦਫਤਰ ਐਸ.ਡੀ.ਐਮ. ਦਫਤਰ ਅਤੇ ਤਹਿਸੀਲ ਦਫਤਰਾਂ ਦੇ ਸਟਾਫ ਨੇ ਆਪਣੀ ਜ਼ਿੰਮੇਵਾਰੀ ਸਮਝਦਿਆਂ ਪੰਜਾਬ ਦੇ ਲੋਕਾਂ ਨਾਲ ਇਸ ਬਿਪਤਾ ਦੀ ਘੜੀ ਵਿੱਚ ਖੜਨ ਦਾ ਫੈਸਲਾ ਲਿਆ । ਇਸ ਸਬੰਧ ਵਿਚ ਹੜ੍ਹ ਪੀੜਤ ਇਲਾਕਿਆਂ ਵਿਚ ਪਿਛਲੇ ਕੁਝ ਦਿਨਾਂ ਤੋਂ ਸਰਗਰਮ ਮਾਲੇਰਕੋਟਲਾ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਰਾਬਤਾ ਕਾਇਮ ਕਰਕੇ, ਉਨ੍ਹਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕਿਹੜੀ ਚੀਜ਼ ਦੀ ਜ਼ਿਆਦਾ ਲੋੜ ਹੈ, ਸਬੰਧੀ ਪੁੱਛਿਆ ਗਿਆ ।ਇਸ ਸਬੰਧ ਵਿਚ ਮਾਲੇਰਕੋਟਲਾ ਦੀ ਐਂਟੀ ਡਰੱਗ ਐਂਡ ਵੈਲਫੇਅਰ ਸੁਸਾਇਟੀ ਦੇ ਸੰਚਾਲਕ ਮੁਹੰਮਦ ਕਫ਼ੀਲ ਤੋਂ ਵਿਸਥਾਰ ਨਾਲ ਜਾਣਕਰੀ ਹਾਸਲ ਕੀਤੀ ਗਈ ਜੋ ਕਈ ਵਾਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੇਵਾ ਕਰ ਚੁੱਕੇ ਹਨ । ਉਹਨਾਂ ਦੱਸਿਆ ਕਿ ਹੜ੍ਹਾਂ ਦਾ ਪਾਣੀ ਉਤਰਨ ਤੋਂ ਬਾਅਦ ਹੁਣ ਉਥੇ ਹੜ੍ਹ ਪੀੜਤਾਂ ਨੂੰ ਕੰਬਲ, ਦਰੀਆਂ, ਗਦੇਲੇ ਆਦਿ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਲੋੜਾਂ ਹਨ ।

ਸ਼ਰਨਵੀਰ ਸਿੰਘ ਨੇ ਦੱਸਿਆ ਕਿ ਇਸ ਉਪਰੰਤ ਯੂਨੀਅਨ ਦੇ ਮੈਂਬਰਾਂ ਨਾਲ ਸਲਾਹ ਮਸ਼ਵਰਾ ਕਰਕੇ 100 ਹੜ੍ਹ ਪੀੜਤ ਪਰਿਵਾਰਾਂ ਲਈ ਗੱਦੇ ਅਤੇ ਕੰਬਲ ਕੇ ਐਂਟੀ ਡਰੱਗ ਐਂਡ ਵੈਲਫੇਅਰ ਸੁਸਾਇਟੀ ਮਾਲੇਰਕੋਟਲਾ ਨੂੰ ਦੇਣ ਸਬੰਧੀ ਫੈਸਲਾ ਕੀਤਾ ਗਿਆ ਤਾਂ ਜੋ ਸੁਸਾਇਟੀ ਦੇ ਨੁਮਾਇੰਦੇ ਹੜ੍ਹ ਪੀੜਤਾਂ ਤੱਕ ਇਹ ਸਮਾਨ ਪਹੁੰਚਾ ਸਕਣ । ਸ਼ਰਨਵੀਰ ਸਿੰਘ ਨੇ ਇਸ ਮੌਕੇ ਸਮੂਹ ਸਟਾਫ ਮੈਂਬਰਾਂ ਅਤੇ ਐਂਟੀ ਡਰੱਗ ਫੈਡਰੇਸ਼ਨ ਦੇ ਮੈਂਬਰਾਂ ਦਾ ਇਸ ਕੰਮ ਵਿਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਅੰਮ੍ਰਿਤਪਾਲ ਸਿੰਘ ਸੁਪਰਡੰਟ, ਸੰਦੀਪ ਸਿੰਘ ਸੀਨੀਅਰ ਸਹਾਇਕ, ਕੁਲਪ੍ਰੀਤ ਸਿੰਘ ਸੀਨੀਅਰ ਸਹਾਇਕ, ਗੁਰਦੀਪ ਸਿੰਘ ਕਲਰਕ, ਸ੍ਰੀ ਰਾਜੂ ਸਿੰਗਲਾ, ਸੀਨੀਅਰ ਸਹਾਇਕ, ਸ੍ਰੀਮਤੀ ਸੁਖਪ੍ਰੀਤ ਕੌਰ ਕਲਰਕ, ਸ੍ਰੀਮਤੀ ਨੇਹਾ ਕਲਰਕ, ਸ੍ਰੀਮਤੀ ਹਰਪ੍ਰੀਤ ਕੌਰ ਕਲਰਕ, ਸੁਚੇਤਾ ਕਲਰਕ, ਮਹਿਮਾ, ਮਿਸ ਅੰਜੂ ਆਦਿ ਵੀ ਹਾਜ਼ਰ ਸਨ।

Similar Posts

Leave a Reply

Your email address will not be published. Required fields are marked *