ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਰਾਜਪੁਰਾ ਯੂਨਿਟ ਦਾ ਗਠਨ

author
0 minutes, 0 seconds Read

ਯੂਨੀਅਨ ਵਿੱਚ ਹਰ ਵਰਗ ਦਾ ਬਰਾਬਰ ਦੀ ਪ੍ਰਤੀਨਿਧਤਾ ਅਤੇ ਸਨਮਾਨ-ਰਾਸ਼ਟਰੀ ਪ੍ਰਧਾਨ ਘੁਮਾਣਾ

ਮਨਮੋਹਨ ਸਿੰਘ ਜ਼ਿਲ੍ਹਾ ਸਕੱਤਰ ਅਤੇ ਜਗਤਾਰ ਸਿੰਘ ਸ਼ਹਿਰੀ ਮੀਤ ਪ੍ਰਧਾਨ ਨਿਯੁੱਕਤ ਕੀਤਾ

ਰਾਜਪੁਰਾ/ਮਲੇਰਕੋਟਲਾ, 07 ਫਰਵਰੀ (ਅਬੂ ਜ਼ੈਦ): ਭਾਰਤੀ ਕਿਸਾਨ ਮਜਦੂਰ ਯੂਨੀਅਨ ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਰਾਜਪੁਰਾ ਵਿਖੇ ਹੋਈ ਜਿਸ ਵਿੱਚ ਰਾਜਪੁਰਾ ਯੂਨਿਟ ਦੇ ਅਹੁੱਦੇਦਾਰਾਂ ਦੀ ਚੋਣ ਕੀਤੀ ਗਈ । ਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ, ਬਲਕਾਰ ਸਿੰਘ ਬੈਂਸ ਜਨਰਲ ਸਕੱਤਰ (ਬੀ.ਕੇ.ਐਮ.ਯੂ.) ਪੰਜਾਬ, ਤੇਜਿੰਦਰ ਸਿੰਘ ਸਰਪੰਚ ਕੋਰ ਕਮੇਟੀ ਮੈਂਬਰ, ਜਸਵਿੰਦਰ ਸਿੰਘ ਖਰਾਜਪੁਰ ਕੋਰ ਕਮੇਟੀ ਮੈਂਬਰ, ਬੂਟਾ ਸਿੰਘ ਖਰਾਜਪੁਰ ਜ਼ਿਲ੍ਹਾ ਪ੍ਰਧਾਨ, ਜਗਪਾਲ ਸਿੰਘ ਸ਼ਹਿਰੀ ਪ੍ਰਧਾਨ ਨੇ ਇਸ ਮੀਟਿੰਗ ਵਿੱਚ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ । ਇਸ ਮੌਕੇ ਸੰਬੋਧਨ ਕਰਦਿਆਂ ਰਾਸ਼ਟਰੀ ਪ੍ਰਧਾਨ ਘੁਮਾਣਾ ਨੇ ਕਿਹਾ ਕਿ ਭਾਰਤੀ ਕਿਸਾਨ ਮਜਦੂਰ ਯੂਨੀਅਨ ਦੇ ਯੂਨਿਟ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਾਇਮ ਕੀਤੇ ਜਾ ਚੁੱਕੇ ਹਨ ਅਤੇ ਭਵਿੱਖ ਵਿੱਚ ਦੇਸ਼ ਭਰ ਵਿੱਚ ਯੂਨੀਅਨ ਦੇ ਯੂਨਿਟ ਕਾਇਮ ਕੀਤੇ ਜਾਣਗੇ, ਯੂਨੀਅਨ ਦਾ ਕੌਮੀ ਦਫਤਰ ਵੀ ਜਲਦ ਹੀ ਰਾਜਪੁਰਾ ਵਿੱਚ ਖੋਲਿਆ ਜਾ ਰਿਹਾ ਹੈ । ਉਹਨਾਂ ਕਿਹਾ ਕਿ ਯੂਨੀਅਨ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬਰਾਬਰ ਦੀ ਪ੍ਰਤੀਨਿਧਤਾ ਅਤੇ ਸਨਮਾਨ ਦਿੱਤਾ ਜਾਂਦਾ ਹੈ । ਕਿਸਾਨਾਂ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਯੂਨੀਅਨ ਹਮੇਸ਼ਾ ਤੱਤਪਰ ਰਹੇਗੀ । 13 ਫਰਵਰੀ ਨੂੰ ਭਾਰਤੀ ਕਿਸਾਨ ਮਜਦੂਰ ਯੂਨੀਅਨ ਪੰਜਾਬ ਵੱਡੇ ਜੱਥਿਆਂ ਨਾਲ ਦਿੱਲੀ ਮੋਰਚੇ ਲਈ ਕੂਚ ਕਰੇਗੀ ।

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਮਨਮੋਹਨ ਸਿੰਘ ਜ਼ਿਲ੍ਹਾ ਸਕੱਤਰ, ਜਗਤਾਰ ਸਿੰਘ ਮੀਤ ਪ੍ਰਧਾਨ ਸ਼ਹਿਰੀ, ਗੁਰਬਾਜ ਸਿੰਘ ਸਕੱਤਰ ਬਲਾਕ ਰਾਜਪੁਰਾ ਸ਼ਹਿਰੀ, ਅਮਰੀਕ ਸਿੰਘ ਜਨਰਲ ਸਕੱਤਰ ਸ਼ਹਿਰੀ, ਮਲਕੀਤ ਸਿੰਘ ਮੀਤ ਪ੍ਰਧਾਨ ਸ਼ਹਿਰੀ ਰਾਜਪੁਰਾ ਨਿਯੁੱਕਤ ਕੀਤਾ ਗਿਆ । ਪ੍ਰੈਸ ਨਾਲ ਗੱਲਬਾਤ ਕਰਦਿਆਂ ਨਵਨਿਯੁੱਕਤ ਜ਼ਿਲ੍ਹਾ ਸਕੱਤਰ ਮਨਮੋਹਨ ਸਿੰਘ ਨੇ ਕਿਹਾ ਕਿ ਯੂਨੀਅਨ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ । ਰਾਜਪੁਰਾ ਯੂਨਿਟ ਯੂਨੀਅਨ ਵੱਲੋਂ ਦਿੱਤੇ ਗਏ ਹਰ ਪ੍ਰੋਗਰਾਮ ਨੂੰ ਪੂਰੀ ਤਨਦੇਹੀ ਨਾਲ ਮੁਕੰਮਲ ਕਰੇਗਾ ਅਤੇ ਹਮੇਸ਼ਾ ਡੱਟਕੇ ਨਾਲ ਖੜਾ ਰਹੇਗਾ । ਜ਼ਮੀਨੀ ਪੱਧਰ ਉੱਤੇ ਕੰਮ ਕਰਕੇ ਯੂਨੀਅਨ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇਗਾ ।

Similar Posts

Leave a Reply

Your email address will not be published. Required fields are marked *