ਸ਼ਾਹੀ ਇਮਾਮ ਦੀ ਮੁੱਖ ਮੰਤਰੀ ਨਾਲ ਵਿਸ਼ੇਸ਼ ਮੁਲਾਕਾਤ,

author
0 minutes, 3 seconds Read

ਰਮਜਾਨ ਦੇ ਪਵਿੱਤਰ ਮਹੀਨੇ ‘ਚ ਰੋਜੇਦਾਰ ਬੰਦੀਆਂ ਨੂੰ ਮਿਲਣਗੀਆਂ ਵਿਸ਼ੇਸ਼ ਸਹੂਲਤਾਂ
ਮਲੇਰਕੋਟਲਾ/ਲੁਧਿਆਣਾ, 22 ਮਾਰਚ (ਅਬੂ ਜ਼ੈਦ ): ਬੀਤੇ ਦਿਨੀ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀਂ ਨੇ ਲੁਧਿਆਣਾ ਸਮੇਤ ਪੰਜਾਬ ਦੇ ਮੁਸਲਮਾਨਾਂ ਨੂੰ ਪੇਸ਼ ਆ ਰਹੀਆਂ ਪਰੇਸ਼ਾਨੀਆਂ ਨੂੰ ਲੈ ਕੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਸੀ । ਉਥੇ ਹੀ ਪੰਜਾਬ ਦੀਆਂ ਜੇਲਾਂ ਚ ਬੰਦ ਮੁਸਲਮਾਨ ਬੰਦੀਆਂ ਨੂੰ ਪਵਿੱਤਰ ਰਮਜਾਨ ਦੇ ਮਹੀਨੇ ‘ਚ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਾਉਣ ਨੂੰ ਲੈ ਕੇ ਇੱਕ ਮੰਗ ਪੱਤਰ ਵੀ ਦਿੱਤਾ ਗਿਆ । ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਪੰਜਾਬ ਭਰ ਦੀਆਂ ਜੇਲਾਂ ‘ਚ ਰੋਜਾ ਰੱਖਣ ਵਾਲੇ ਬੰਦੀਆਂ ਨੂੰ ਮੁਸ਼ੱਕਤ ‘ਚ ਇੱਕ ਮਹੀਨੇ ਲਈ ਵਿਸ਼ੇਸ਼ ਛੂਟ ਦਿੱਤੀ ਜਾਵੇ ਅਤੇ ਜੇਲਾਂ ‘ਚ ਰੋਜਾ ਰੱਖਣ ਅਤੇ ਖੋਲ੍ਹਣ ਦੇ ਸਮੇਂ ਜੇਲ੍ਹ ਵਿਭਾਗ ਵੱਲੋਂ ਖਾਸ ਡਾਇਟ ਲਗਾਈ ਜਾਵੇ ਅਤੇ ਜੇਲਾਂ ‘ਚ ਬੰਦ ਮੁਸਲਮਾਨ ਬੰਦੀਆਂ ਨੂੰ ਰਮਜਾਨ ਦੇ ਮਹੀਨੇ ‘ਚ ਰੋਜ਼ਾ ਰੱਖਣ ਦੇ ਸਾਰੇ ਪ੍ਰਬੰਧ ਕਰਣ ਲਈ ਗੱਲ ਕੀਤੀ ਗਈ ਸੀ । ਜਿਸ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਨਵੀ ਦੀ ਮੰਗ ਨੂੰ ਪੂਰਾ ਕਰਦੇ ਹੋਏ ਜੇਲ੍ਹ ਵਿਭਾਗ ਨੂੰ ਹੁਕਮ ਜਾਰੀ ਕਰਦੇ ਹੋਏ ਕਿਹਾ ਗਿਆ ਕਿ ਰਮਜਾਨ ਦੇ ਪਵਿੱਤਰ ਮਹੀਨੇ ‘ਚ ਹਰ ਇੱਕ ਮੁਸਲਮਾਨ ਰੋਜਦਾਰ ਬੰਦੀ ਨੂੰ 100 ਰੁਪਏ ਪ੍ਰਤੀ ਦਿਨ ਖਾਣ-ਪੀਣ ਦੀ ਸਮੱਗਰੀ ਮੁਹੱਈਆ ਕਰਾਈ ਜਾਵੇ ਅਤੇ ਕਿਸੇ ਵੀ ਰੋਜੇਦਾਰ ਬੰਦੀ ਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਣਾ ਪਵੇ । ਮੁੱਖ ਮੰਤਰੀ ਨੇ ਸ਼ਾਹੀ ਇਮਾਮ ਦੀ ਪ੍ਰਧਾਨਗੀ ਹੇਠ ਪਿਛਲੇ 20 ਸਾਲਾਂ ਤੋਂ ਸੂਬੇ ਭਰ ਦੀਆਂ ਜੇਲਾਂ ‘ਚ ਰੋਜੇਦਾਰ ਬੰਦੀਆਂ ਨੂੰ ਵੰਡੀ ਜਾ ਰਹੀ ਸਮੱਗਰੀ ਅਤੇ ਈਦ ਦੇ ਕੱਪੜੇ ਦਿੱਤੇ ਜਾਣ ‘ਤੇ ਖੁਸ਼ੀ ਦਾ ਇਜਹਾਰ ਕਰਦੇ ਹੋਏ ਇਸਨ੍ਹੂੰ ਇੱਕ ਚੰਗੀ ਪਹਿਲ ਦੱਸਿਆ । ਅੱਜ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀਂ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਰੋਜੇਦਾਰ ਬੰਦੀਆਂ ਨੂੰ ਇਹ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਸਾਡਾ ਮਕਸਦ ਜੇਲਾਂ ‘ਚ ਬੰਦ ਲੋਕਾਂ ਨੂੰ ਮੁੱਖ ਧਾਰਾ ਨਾਲ ਜੋੜਨਾ ਹੈ, ਤਾਂਕਿ ਉਹ ਆਪਣੀਆਂ ਗਲਤੀਆਂ ਤੋਂ ਤੌਬਾ ਕਰਕੇ ਸਮਾਜ ‘ਚ ਇੱਕ ਚੰਗੇ ਇਨਸਾਨ ਦੀ ਤਰ੍ਹਾਂ ਜਿੰਦਗੀ ਗੁਜਾਰ ਸਕਣ |
ਫਾਇਲ ਫੋਟੋ : ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਦੇ ਦੌਰਾਨ ਮੰਗ ਪੱਤਰ ਦਿੰਦੇ ਹੋਏ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀਂ

Similar Posts

Leave a Reply

Your email address will not be published. Required fields are marked *