ਅਮਰੀਕਾ ਤੱਕ ਗੂੰਜ ਪਈ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਰਿਹਾਈ ਮਾਮਲੇ ਦੀ

author
0 minutes, 0 seconds Read

ਅੰਮ੍ਰਿਤਸਰ/ਮਲੇਰਕੋਟਲਾ, 13 ਜੂਨ (ਬਿਉਰੋ): ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸਾਂਸਦ ਭਾਈ ਅੰਮ੍ਰਿਤਪਾਲ ਦੇ ਮਾਪਿਆਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਰਿਹਾਈ ਦਾ ਮਾਮਲਾ ਅਮਰੀਕਾ ਵਿੱਚ ਵੀ ਗੂੰਜਣ ਲੱਗਾ ਹੈ । ਪਰਿਵਾਰ ਵੱਲੋਂ ਅੰਮ੍ਰਿਤਪਾਲ ਦੀ ਰਿਹਾਈ ਲਈ 5 ਜੂਨ ਨੂੰ ਅਮਰੀਕਾ ਦੇ ਉਪ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਗਿਆ ਸੀ । ਹੁਣ ਕਮਲਾ ਹੈਰਿਸ ਵੱਲੋਂ ਇਸ ਸਬੰਧੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਪ੍ਰਾਪਤ ਹੋਇਆ ਹੈ ।

ਜਾਗਰਣ  ਹਿੰਦੀ ਦੇ ਆਨਲਾਈਨ ਐਡੀਸਨ ਵਿੱਚ ਛਪੀ ਖਬਰ ਅਨੁਸਾਰ ਪੰਜਾਬ ਵਿੱਚੋਂ ਸਭ ਤੋਂ ਵੱਧ ਲੀਡ ਨਾਲ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਜਿੱਤਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਨਾ ਕਰਨ ਦਾ ਮਾਮਲਾ ਅਮਰੀਕਾ ਵਿੱਚ ਵੀ ਉਠਣ ਲੱਗਾ ਹੈ । ਇਹ ਜਾਣਕਾਰੀ ਅੰਮ੍ਰਿਤਪਾਲ ਦੇ ਮਾਤਾ ਬਲਵਿੰਦਰ ਕੌਰ, ਪਿਤਾ ਤਰਸੇਮ ਸਿੰਘ, ਬੀਬੀ ਖਾਲੜਾ ਅਤੇ ਚਾਚਾ ਸੁਖਚੈਨ ਸਿੰਘ ਨੇ ਦਿੰਦਿਆਂ ਦੱਸਿਆ ਕਿ ਅਮਰੀਕਨ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ ਨੇ ਇਸ ਮਾਮਲੇ ਨੂੰ ਅਮਰੀਕੀ ਸਰਕਾਰ ਅੱਗੇ ਉਠਾਉਣ ਦੀ ਜ਼ਿੰਮੇਵਾਰੀ ਜਸਪ੍ਰੀਤ ਸਿੰਘ ਅਟਾਰਨੀ ਐਂਡ ਲਾਅ ਨੂੰ ਸੌਂਪੀ ਹੈ । ਇਸ ਸਬੰਧੀ ਜਸਪ੍ਰੀਤ ਸਿੰਘ ਨੂੰ ਉਪ ਪ੍ਰਧਾਨ ਕਮਲਾ ਹੈਰਿਸ ਦੇ ਵਿਸ਼ੇਸ਼ ਸਲਾਹਕਾਰ ਸਿਧਾਰਥ ਅਈਅਰ ਵੱਲੋਂ ਮੰਗਲਵਾਰ ਨੂੰ ਬਾਅਦ ਦੁਪਹਿਰ 3:30 ਵਜੇ ਮੀਤ ਪ੍ਰਧਾਨ ਨਾਲ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ।

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਨੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਹੈ । ਜ਼ਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪਿਛਲੇ ਸਾਲ ਅਪਰੈਲ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੰਜਾਬ ਪੁਲੀਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੇ ਸਾਂਝੇ ਅਪ੍ਰੇਸ਼ਨ ਰਾਹੀਂ ਉਸ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਕੇਸ ਦਰਜ ਕੀਤਾ ਹੈ ।

 

Similar Posts

Leave a Reply

Your email address will not be published. Required fields are marked *