12ਵੀਂ ਦੇ ਨਤੀਜੇ ‘ਚ ਧੀਆਂ ਨੇ ਕੀਤੀ ਕਮਾਲ

author
0 minutes, 1 second Read

ਮੋਹਾਲੀ/ਮਲੇਰਕੋਟਲਾ, 24 ਮਈ (ਅਬੂ ਜ਼ੈਦ): ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ । ਇਸ ਵਾਰ ਵੀ ਧੀਆਂ ਨੇ ਹੀ ਬਾਜ਼ੀ ਮਾਰੀ ਹੈ ਤੇ ਇਕ ਵਾਰ ਫਿਰ ਤੋਂ ਮਾਨਸਾ ਜ਼ਿਲ੍ਹਾ ਅੱਵਲ ਆਇਆ ਹੈ । ਜ਼ਿਲ੍ਹਾ ਮਾਨਸਾ ਦੇ ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਵਿਦਿਆਰਥਣ ਸੁਜਾਨ ਕੌਰ ਨੇ ਹਿਊਮੈਨਿਟੀਜ਼ ਵਿਸ਼ੇ ਵਿੱਚ 500/500 ਅੰਕ ਪ੍ਰਾਪਤ ਕਰ ਪਹਿਲਾ ਸਥਾਨ ਹਾਸਲ ਕੀਤਾਹੈ । ਜਦਕਿ MSD ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੀ ਸਾਇੰਸ ਵਿਸ਼ੇ ਵਿੱਚ ਬਠਿੰਡਾ ਦੀ ਸ਼ਰੇਆ ਸਿੰਗਲਾ ਨੇ 498/500 ਨੰਬਰ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਹੈ । ਇਸੇ ਤਰ੍ਹਾਂ ਬੀ.ਐੱਮ.ਸੀ. ਸੀਨੀਅਰ ਸੈਕੰਡਰੀ ਸਕੂਲ ਐਚ ਐਮ 150 ਜਮਾਲਪੁਰ ਕਾਲੋਨੀ ਫੋਕਲ ਪੁਆਇੰਟ ਲੁਧਿਆਣਾ ਦੀ ਵਿਦਿਆਰਥਣ ਨਵਪ੍ਰੀਤ ਕੌਰ ਨੇ 497/500 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ ।

ਨਵੇਂ ਬਣੇ ਜ਼ਿਲ੍ਹੇ ਮਲੇਰਕੋਟਲੇ ‘ਚ ਅਲ ਫਲਾਹ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਆਇਸ਼ਾ ਖਾਲਿਦ ਪੁੱਤਰੀ ਮੁਹੰਮਦ ਖਾਲਿਦ ਅਤੇ ਸਮਰ ਪੁੱਤਰ ਮੁਹੰਮਦ ਜਮੀਲ ਨੇ ਸਟੇਟ ਮੈਰਿਟ ਸੂਚੀ ‘ਚ ਆਪਣਾ ਨਾਮ ਦਰਜ ਕਰਵਾਇਆ । ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੇਰਕੋਟਲਾ ਦੀ ਵਿਦਿਆਰਥਣ ਇਰਮ ਪੁੱਤਰੀ ਮੁਹੰਮਦ ਇਦਰੀਸ ਨੇ ਸਾਇੰਸ ਗਰੁੱਪ ਵਿੱਚ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਪਬਲਿਕ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਵੀ ਆਪਣਾ ਨਾਮ ਸਟੇਟ ਮੈਰਿਟ ਸੂਚੀ ‘ਚ ਆਪਣਾ ਨਾਮ ਦਰਜ ਕਰਵਾ ਕੇ ਆਪਣੇ ਸਕੂਲ, ਮਾਪਿਆਂ ਅਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ।

ਜ਼ਿਕਰਯੋਗ ਹੈ ਕਿ 12ਵੀਂ ਵਿੱਚ ਕੁੱਲ 296709 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ । ਇਨ੍ਹਾਂ ਵਿੱਚੋਂ 274378 ਵਿਦਿਆਰਥੀ ਪਾਸ ਹੋਏ ਹਨ। ਦਾ ਸਮੁੱਚਾ ਨਤੀਜਾ 92.47 ਫੀਸਦੀ ਰਿਹਾ ਹੈ। 134816 ਲੜਕੀਆਂ ਨੇ ਪ੍ਰੀਖਿਆ ਦਿੱਤੀ। ਇਨ੍ਹਾਂ ਵਿੱਚੋਂ 128266 ਕੁੜੀਆਂ ਨੇ ਪ੍ਰੀਖਿਆ ਪਾਸ ਕੀਤੀ। ਜਦੋਂ ਕਿ 161889 ਮੁੰਡੇ ਪ੍ਰੀਖਿਆ ਵਿੱਚ ਬੈਠੇ ਸਨ। ਇਨ੍ਹਾਂ ਵਿੱਚੋਂ 146108 ਮੁੰਡੇ ਪਾਸ ਹੋਏ ਹਨ। 125 ਵਿਦਿਆਰਥੀਆਂ ਦਾ ਨਤੀਜਾ ਕਿਸੇ ਕਾਰਨ ਰੋਕ ਦਿੱਤਾ ਗਿਆ ਹੈ। 18569 ਵਿਦਿਆਰਥੀਆਂ ਨੂੰ ਕੰਪਾਰਟਮੈਂਟ ਮਿਲੇ ਹਨ। 3637 ਵਿਦਿਆਰਥੀ ਪਾਸ ਨਹੀਂ ਹੋ ਸਕੇ। ਵਿਦਿਆਰਥੀ ਵੀਰਵਾਰ ਸਵੇਰ ਤੋਂ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖ ਸਕਣਗੇ।

 ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਐਲਾਨ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜੇ ਅੱਜ ਐਲਾਨੇ ਗਏ ਜਿਸ ਵਿਚ ਸਾਡੀਆਂ ਧੀਆਂ ਨੇ ਇਕ ਵਾਰ ਫਿਰ ਬਾਜ਼ੀ ਮਾਰੀ ਤੇ ਅੱਵਲ ਇਕ ਵਾਰ ਫਿਰ ਮਾਨਸਾ ਜ਼ਿਲ੍ਹਾ ਆਇਆ ਹੈ.. ਸਾਰੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈ ਤੇ ਸ਼ੁੱਭਕਾਮਨਾਵਾਂ…ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

Similar Posts

Leave a Reply

Your email address will not be published. Required fields are marked *