ਜੱਥੇਦਾਰ ਹਵਾਰਾ ਦੀ ਪੈਰੋਲ ਨੂੰ ਲੈ ਕੇ ਮੁਸਲਿਮ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ, ਲੱਡੂ ਵੰਡੇ ਗਏ

author
0 minutes, 0 seconds Read

ਪੰਜਾਬ ਅਤੇ ਕੇਂਦਰ ਸਰਕਾਰ ਨੂੰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਅਪੀਲ

ਮਲੇਰਕੋਟਲਾ, 09 ਅਗਸਤ (ਬਿਉਰੋ): ਦੁਨੀਆ ਦੇ ਸਭ ਤੋਂ ਵਿਸ਼ਾਲ ਲੋਕਤੰਤਰ ਅੰਦਰ ਪਿਛਲੇ 29 ਸਾਲਾਂ ਤੋਂ ਜੇਲ੍ਹ ਦੀ ਸਲਾਖਾਂ ‘ਚ ਜ਼ਿੰਦਗੀ ਗੁਜਾਰ ਰਹੇ ਸਿੱਖ ਕੌਮ ਯੋਧੇ ਜੱਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਣ ਦੀ ਬੱਝੀ ਆਸ ਨੇ ਦੇਸ਼ ਦੁਨੀਆ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ । ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ਾਂ ‘ਚ ਜੇਲ੍ਹ ਵਿੱਚ ਬੰਦ ਜੱਥੇਦਾਰ ਹਵਾਰਾ ਦੇ ਬਿਰਧ ਮਾਤਾ ਜੀ ਕਈ ਮਹੀਨਿਆਂ ਤੋਂ ਅਮਰੀਕਾ ਤੋਂ ਆਪਣੇ ਪੁੱਤਰ ਦੀ ਮੁਲਾਕਾਤ ਲਈ ਆਏ ਹੋਏ ਹਨ ਪਰੰਤੂ ਪਿਛਲੇ ਸੱਤ ਮਹੀਨੇ ਤੋਂ ਪੈਰੋਲ ਨਹੀਂ ਮਿਲੀ ਸੀ । ਕੱਲ ਜਦੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰ ਲਿਖਕੇ ਸਿਫਾਰਸ਼ ਕੀਤੀ ਕਿ ਜੱਥੇਦਾਰ ਸਾਹਿਬ ਨੂੰ ਪੈਰੋਲ ਦਿੱਤੀ ਜਾਵੇ ਤਾਂ ਦੁਨੀਆ ਭਰ ਵਿੱਚ ਵੱਸਦੇ ਸਿੱਖਾਂ ਦੇ ਚਿਹਰੇ ਖਿੜ ਗਏ ਅਤੇ ਆਪਣੇ ਜੱਥੇਦਾਰ ਦੇ ਦਰਸ਼ਨ ਕਰਨ ਲਈ ਉਤਾਵਲੇ ਹੋ ਰਹੇ ਹਨ ਅਤੇ ਦੁਆ ਕਰ ਰਹੇ ਹਨ ਕਿ ਉਹ ਜਲਦੀ ਜੇਲ੍ਹ ਵਿੱਚੋਂ ਰਿਹਾਅ ਹੋ ਕੇ ਆਪਣੀ ਮਾਤਾ ਜੀ ਦੇ ਦਰਸ਼ਨ ਕਰਨ ਅਤੇ ਖਿਲਰੀ ਸਿੱਖ ਕੌਮ ਨੂੰ ਲਾਮਬੰਦ ਕਰਨ ।

ਇਸੇ ਲੜੀ ਤਹਿਤ ਮਲੇਰਕੋਟਲਾ ਤੋਂ ਮੁਸਲਿਮ ਭਾਈਚਾਰੇ ਵੱਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਅਤੇ ਲੱਡੂ ਵੰਡਕੇ ਇੱਕ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ । ਇਸ ਸਬੰਧੀ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਮਨੁੱਖੀ ਅਧਿਕਾਰ ਕਾਰਕੁੰਨ ਮੁਹੰਮਦ ਜਮੀਲ ਐਡਵੋਕੇਟ ਨੇ ਦੱਸਿਆ ਕਿ 7 ਜਨਵਰੀ 2023 ਤੋਂ ਚੰਡੀਗੜ੍ਹ-ਮੋਹਾਲੀ ਦੀਆਂ  ਬਰੂਹਾਂ ‘ਤੇ ਲੱਗੇ ਕੌਮੀ ਇਨਸਾਫ ਮੋਰਚੇ ਦੀਆਂ ਕੋਸ਼ਿਸ਼ਾਂ ਸਦਕਾ ਬੰਦੀ ਸਿੰਘਾਂ ਨੂੰ ਪੈਰੋਲ ਮਿਲਣੀ ਸ਼ੁਰੂ ਹੋਈ । ਮੁਸਲਿਮ ਭਾਈਚਾਰਾ ਪਹਿਲੇ ਦਿਨ ਤੋਂ ਹੀ ਮੋਰਚੇ ਨਾਲ ਹਿੱਕ ਡਾਹਕੇ ਖੜਾ ਹੈ । ਅੱਜ ਜੱਥੇਦਾਰ ਹਵਾਰਾ ਨੂੰ ਪੈਰੋਲ ਮਿਲਣ ਕਾਰਣ ਜਿੱਥੇ ਦੇਸ਼ ਵਿਦੇਸ਼ ਵਿੱਚ ਵੱਸਦੀ ਸਿੱਖ ਸੰਗਤ ਅੰਦਰ ਖੁਸ਼ੀ ਦੀ ਲਹਿਰ ਹੈ ਉੱਥੇ ਹੀ ਮੁਸਲਿਮ ਭਾਈਚਾਰਾ ਵੀ ਖੁਸ਼ੀ ਮਨਾ ਰਿਹਾ ਹੈ । ਉਹਨਾਂ ਪ੍ਰੈਸ ਦੇ ਮਾਧਿਅਮ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਵੀ ਜਲਦੀ ਤੋਂ ਜਲਦੀ ਕਰਵਾਈ ਜਾਵੇ ਤਾਂ ਜੋ ਉਹਨਾਂ ਦੇ ਮਨੁੱਖੀ ਅਧਿਕਾਰ ਬਹਾਲ ਹੋ ਸਕਣ ਅਤੇ ਦੇਸ਼ ਦੀਆਂ ਘੱਟਗਿਣਤੀਆਂ ਦਾ ਵਿਸ਼ਵਾਸ ਦੇਸ਼ ਦੇ ਸੰਵਿਧਾਨ ਵਿੱਚ ਬਣਿਆ ਰਹੇ ।

Similar Posts

Leave a Reply

Your email address will not be published. Required fields are marked *