ਪੰਜਾਬ ‘ਚ ਚੱਲ ਰਹੀ ‘ਪੰਥਕ ਲਹਿਰ’ ਨੇ ਬਦਲੇ ਸਿਆਸੀ ਸਮੀਕਰਣ, ਬੌਂਦਲੇ ਸਿਆਸੀ ਮਾਹਿਰ

author
0 minutes, 2 seconds Read

ਹਲਕਾ ਖਡੂਰ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ-ਮੁਹੰਮਦ ਨਦੀਮ

ਤਰਨਤਾਰਨ/ਮਲੇਰਕੋਟਲਾ, 29 ਮਈ (ਬਿਉਰੋ): ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਡੀ ਜਿੱਤ ਦਰਜ ਕਰਨਗੇ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਲੇਰਕੋਟਲਾ ਤੋਂ ਵਿਸ਼ੇਸ਼ ਤੌਰ ‘ਤੇ ਖਡੂਰ ਸਾਹਿਬ ਦੇ ਵੱਖ-ਵੱਖ ਇਲਾਕਿਆਂ ਵਿੱਚ ਮੁਸਲਿਮ ਵੋਟਰਾਂ ਨੂੰ ਬੇਨਤੀ ਕਰਨ ਲਈ ਪਹੁੰਚੇ ਸਮਾਜਸੇਵੀਂ ਠੇਕੇਦਾਰ ਮੁਹੰਮਦ ਸਾਬਰ, ਮੁਹੰਮਦ ਨਦੀਮ, ਮੁਹੰਮਦ ਜਮੀਲ ਐਡਵੋਕੇਟ, ਹਾਜੀ ਮੁਹੰਮਦ ਹੁਸੈਨ ਨੇ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਅੱਜ ਜਦੋਂ ਪੰਜਾਬ ਦੀ ਜਵਾਨੀ ਨਸ਼ਿਆਂ ਦੇ ਦਰਿਆ ਵਿੱਚ ਰੁੜ ਰਹੀ ਹੈ ਤਾਂ ਇਸ ਨਸ਼ਿਆਂ ਦੇ ਦਰਿਆ ਨੂੰ ਠੱਲਣ ਲਈ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਹੰਭਲਾ ਮਾਰਿਆ ਸੀ ਜਿਸ ਦੀ ਮਿਹਨਤ ਸਦਕਾ ਹਜ਼ਾਰਾਂ ਨੌਜਵਾਨ ਨਸ਼ੇ ਤਿਆਗਕੇ ਸਿੰਘ ਸਜੇ, ਬਾਣੀ ਅਤੇ ਬਾਣੇ ਦੇ ਧਾਰਨੀ ਬਣੇ । ਐਨਾ ਹੀ ਨਹੀਂ ਸਿੱਖ ਧਰਮ ਤੋਂ ਇਲਾਵਾ ਮੁਸਲਿਮ, ਹਿੰਦੂ ਧਰਮਾਂ ਦੇ ਨੌਜਵਾਨ ਵੀ ਉਹਨਾਂ ਤੋਂ ਪ੍ਰੇਰਣਾ ਲੈ ਕੇ ਨਾ ਸਿਰਫ ਨਸ਼ੇ ਦੀ ਦਲਦਲ ਵਿੱਚੋਂ ਨਿਕਲੇ ਬਲਿਕ ਆਪਣੇ ਧਰਮ ਦੇ ਅਸੂਲਾਂ ਉੱਤੇ ਮਜ਼ਬੂਤੀ ਨਾਲ ਚੱਲਣ ਦਾ ਵੀ ਪ੍ਰਣ ਕੀਤਾ । ਜਿਹਨਾਂ ਦੇ ਪਰਿਵਾਰ ਭਾਈ ਸਾਹਿਬ ਦੇ ਹਮੇਸ਼ਾ ਰਿਣੀ ਰਹਿਣਗੇ । ਭਾਈ ਅੰਮ੍ਰਿਤਪਾਲ ਸਿੰਘ ਦੀ ਦੇਸ਼-ਦੁਨੀਆ ਦੇ ਨੌਜਵਾਨਾਂ ਵਿੱਚ ਵਧ ਰਹੀ ਲੋਕਪ੍ਰਿਯਤਾ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦਾ ਉਪਰਾਲਾ ਸਰਕਾਰਾਂ ਤੋਂ ਬਰਦਾਸ਼ਤ ਨਹੀਂ ਹੋਇਆ । ਜਿਸ ਦੇ ਨਤੀਜੇ ਵਜੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ‘ਤੇ ਐਨਐਸਏ ਲਗਾਕੇ ਉਹਨਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਡੱਕ ਦਿੱਤਾ । ਉਹਨਾਂ ਦੱਸਿਆ ਕਿ ਉਹ ਪਿੰਡ-ਪਿੰਡ ਜਾ ਕੇ ਨਿੱਜੀ ਤੌਰ ‘ਤੇ ਮੁਸਲਿਮ ਪਰਿਵਾਰਾਂ ਨੂੰ ਮਿਲ ਰਹੇ ਹਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਭੇਜਣ ਲਈ ਬੇਨਤੀ ਕਰ ਰਹੇ ਹਨ । ਉਹਨਾਂ ਪ੍ਰੈਸ ਦੇ ਮਾਧਿਅਮ ਰਾਹੀਂ ਹਲਕਾ ਖਡੂਰ ਸਾਹਿਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਰਿਵਾਇਤੀ ਸਿਆਸੀ ਪਾਰਟੀਆਂ ਨੂੰ ਨਕਾਰ ਕੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੋਟਾਂ ਪਾ ਕੇ ਜਿਤਾਓ ਤਾਂ ਜੋ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਬਚਾਇਆ ਜਾ ਸਕੇ । ਇਸ ਤੋਂ ਇਲਾਵਾ ਹਲਕਾ ਫਰੀਦਕੋਟ ਤੋਂ ਸ਼ਹੀਦ ਭਾਈ ਬੇਅੰਤ ਸਿੰਘ ਦੇ ਸਾਹਿਬਜ਼ਾਦੇ ਭਾਈ ਸਰਬਜੀਤ ਸਿੰਘ ਅਤੇ ਸੰਗਰੂਰ ਤੋਂ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ।

Similar Posts

Leave a Reply

Your email address will not be published. Required fields are marked *