Publicਬੰਦੀ ਸਿੰਘਾਂ ਦੀ ਰਿਹਾਈ ਦੇ ਗੱਲ ਹੁਣ ਸਰਕਾਰੇ-ਦਰਬਾਰੇ ਹੋਣ ਲੱਗੀ By admin March 9, 2023March 15, 2024 0 minutes, 1 second Readਐਸਜੀਪੀਸੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਮੁਰਮੂ ਨੂੰ ਸੌਂਪਿਆ ਮੰਗ ਪੱਤਰਅੰਮ੍ਰਿਤਸਰ/ਮਲੇਰਕੋਟਲਾ, 09 ਮਾਰਚ (ਅਬੂ ਜ਼ੈਦ ਬਿਉਰੋ): ‘ਕੌਮੀ ਇਨਸਾਫ ਮੋਰਚਾ’ ਵੱਲੋਂ ਚੰਡੀਗੜ੍ਹ-ਮੁਹਾਲੀ ਦੀਆਂ ਬਰੂਹਾਂ ‘ਤੇ 7 ਜਨਵਰੀ ਤੋਂ ਪੱਕਾ ਧਰਨਾ ਲੱਗਾ ਹੋਇਆ ਹੈ ਜਿਸ ਨੂੰ ਦੁਨੀਆ ਭਰ ‘ਚ ਵੱਸਦੇ ਸਿੰਘਾਂ ਦਾ ਸਮਰਥਨ ਪ੍ਰਾਪਤ ਹੈ ਅਤੇ ਕੌਮਾਂਤਰੀ ਮੀਡੀਆ ਪਲ-ਪਲ ਦੀ ਕਵਰੇਜ਼ ਦੇਸ਼ ਦੁਨੀਆ ਤੱਕ ਪਹੁੰਚਾ ਰਿਹਾ ਹੈ ।ਦੂਜੇ ਪਾਸੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ । ਅੱਜ ਇੱਕ ਦਿਨਾਂ ਫੇਰੀ ਉਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਅੰਮ੍ਰਿਤਸਰ ਪੁੱਜੇ । ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੁਝ ਦੇਰ ਗੁਰਬਾਣੀ ਕੀਰਤਨ ਸਰਵਣ ਕੀਤਾ । ਉਨ੍ਹਾਂ ਦਾ ਸਵਾਗਤ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤਾ।ਸ੍ਰੀ ਹਰਿਮੰਦਰ ਸਾਹਿਬ ਫ਼ੇਰੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਸ਼ਟਰਪਤੀ ਮੁਰਮੂ ਨੂੰ ਸਨਮਾਨਤ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਨੂੰ ਦੋ ਮੈਮੋਰੰਡਮ ਸੌਂਪੇ, ਜਿਸ ਵਿੱਚ ਬੰਦੀ ਸਿੰਘਾਂ (ਸਿੱਖ ਕੈਦੀਆਂ) ਦੀ ਰਿਹਾਈ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ, 2014 ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮਗਰੋਂ ਰਾਸ਼ਟਰਪਤੀ ਜਲਿਆਂ ਵਾਲੇ ਬਾਗ ਵਿੱਚ ਵੀ ਵੀ ਜਾਣਗੇ ਅਤੇ ਫੇਰ ਦੁਰਗਿਆਨਾ ਮੰਦਰ, ਭਗਵਾਨ ਵਾਲਮੀਕ ਤੀਰਥ ਸਥਾਨ ਦੇ ਵੀ ਦਰਸ਼ਨ ਕਰਨਗੇ । ਰਾਸ਼ਟਰਪਤੀ ਦੀ ਇਹ ਪਹਿਲੀ ਪੰਜਾਬ ਫੇਰੀ ਹੈ |
Publicਜਾਤੀ ਵਿਤਕਰੇ ਵਿਰੁੱਧ ਪ੍ਰਦਰਸ਼ਨ ਕਰ ਰਹੀ ਡਾ. ਰੀਤੂ ਦੇ ਹੱਕ ਬਣ ਚੁੱਕੀ ਹੈ ਲੋਕ ਲਹਿਰ By admin February 8, 2024February 8, 2024
Publicਦਿੱਲੀ-ਕਟੜਾ ਐਕਸਪ੍ਰੈਸ ਵੇਅ ਅਧੀਨ ਆਉਂਦੀਆਂ ਜ਼ਮੀਨਾਂ ਦੇ ਰੇਟ ਵਧੇ, NHAI ਈ-ਵੇਅ ਨੇ 3 ਪਿੰਡਾਂ ਵਿੱਚ ਰੁਕਾਵਟਾਂ ਦੂਰ ਕੀਤੀਆਂ By admin September 3, 2024September 3, 2024